ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥